Viewing:

ਜ਼ਬੂਰ Psalms 127

Select a Chapter

ਪਰਮੇਸ਼ੁਰ ਦੀ ਭਲਾਈ ਲਈ ਉਸਤਤ ਦਾ ਗੀਤ

ਸੁਲੇਮਾਨ ਦਾ ਯਾਤਰਾ ਦਾ ਗੀਤ

1ਜੇਕਰ ਯਹੋਵਾਹ ਹੀ ਘਰ ਨਾ ਬਣਾਵੇ,

ਤਾਂ ਉਸ ਦੇ ਬਣਾਉਣ ਵਾਲੇ ਦੀ ਮਿਹਨਤ ਵਿਅਰਥ ਹੈ।

ਜੇਕਰ ਯਹੋਵਾਹ ਹੀ ਸ਼ਹਿਰ ਦੀ ਰਾਖੀ ਨਾ ਕਰੇ,

ਤਾਂ ਰਾਖੇ ਦਾ ਜਾਗਣਾ ਵਿਅਰਥ ਹੈ।

2ਤੁਹਾਡਾ ਸਵੇਰ ਦਾ ਉੱਠਣਾ ਅਤੇ ਦੇਰ ਤੱਕ ਬੈਠੇ ਰਹਿਣਾ,

ਅਤੇ ਦੁੱਖਾਂ ਦੀ ਰੋਟੀ ਖਾਣੀ ਵਿਅਰਥ ਹੈ,

ਉਹ ਤਾਂ ਆਪਣੇ ਪਿਆਰਿਆਂ ਨੂੰ ਨੀਂਦ ਵਿੱਚ ਹੀ ਦੇ ਦਿੰਦਾ ਹੈ।

3ਵੇਖੋ, ਬੱਚੇ ਯਹੋਵਾਹ ਵੱਲੋਂ ਮਿਰਾਸ ਹਨ,

ਗਰਭ ਦਾ ਫਲ ਇੱਕ ਅਸੀਸ ਹੈ,

4ਜਿਵੇਂ ਸੂਰਮੇ ਦੇ ਹੱਥ ਵਿੱਚ ਤੀਰ,

ਤਿਵੇਂ ਜਵਾਨੀ ਦੇ ਪੁੱਤਰ ਹਨ,

5ਧੰਨ ਹੈ ਉਹ ਮਨੁੱਖ ਜਿਸ ਦਾ ਤਰਕਸ਼ ਉਨ੍ਹਾਂ ਨਾਲ ਭਰਿਆ ਹੋਇਆ ਹੈ!

ਉਹ ਆਪਣੇ ਵੈਰੀਆਂ ਨਾਲ ਫਾਟਕ ਵਿੱਚ ਗੱਲਾਂ ਕਰਦੇ ਹੋਏ ਸ਼ਰਮਿੰਦੇ ਨਾ ਹੋਣਗੇ!